Popular Countries

Himanshi Khurana ਤੇ Asim Riaz ਫੈਨਜ਼ ਲਈ ਲੈ ਕੇ ਆ ਰਹੇ ਨੇ ਇੱਕ ਖਾਸ ਤੋਹਫ਼ਾ , ਤਸਵੀਰ ਕੀਤੀ ਸ਼ੇਅਰ

By Harpreet Kaur . 5th June 2020 11:31am
Himanshi Khurana ਤੇ Asim Riaz ਫੈਨਜ਼ ਲਈ ਲੈ ਕੇ ਆ ਰਹੇ ਨੇ ਇੱਕ ਖਾਸ ਤੋਹਫ਼ਾ , ਤਸਵੀਰ ਕੀਤੀ ਸ਼ੇਅਰ




ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਲਾਕਡਾਊਨ ਜਾਰੀ ਹੈ, ਅਜਿਹੇ ‘ਚ ਹਰ ਕੋਈ ਆਪਣੇ ਘਰਾਂ ‘ਚ ਹੀ ਸਮਾਂ ਬਿਤਾ ਰਿਹਾ ਹੈ । ਪਾਲੀਵੁੱਡ ਦੀ ਮਸ਼ਹੂਰ ਮਾਡਲ ਅਤੇ ਗਾਇਕਾ Himanshi Khurana ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ Asim Riaz ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, – ਬਹੁਤ ਜਲਦ ਕੁਝ ਨਵਾਂ ਆ ਰਿਹਾ ਹੈ,

ਆਓ ਦੇਖੋ ਇਸ ਤਸਵੀਰ ਨੂੰ। 



ਪੋਸਟਰ ਦੀ ਗੱਲ ਕਰੀਏ ਤਾਂ ਇਸ ਪੋਸਟ ਉੱਤੇ ਫੈਨਜ਼ ਮੈਸੇਜ ਕਰਕੇ ਦੋਵਾਂ ਨੂੰ ਮੁਬਾਰਕਾਂ ਦੇ ਰਹੇ ਨੇ । ਹੁਣ ਤੱਕ ਪੰਜ ਲੱਖ ਤੋਂ ਵੱਧ ਲਾਈਕਸ ਇਸ ਤਸਵੀਰ ਨੂੰ ਆ ਚੁੱਕੇ ਨੇ । Asim Riaz ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ Himanshi Khurana ਦੇ ਨਾਲ ਫੋਟੋ ਸ਼ੇਅਰ ਕੀਤੀ ਹੈ । ਇੱਕ ਵਾਰ ਫਿਰ ਤੋਂ ਇਹ ਜੋੜੀ ਇਕੱਠੀ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਵੇਗੀ । ਇਸ ਤੋਂ ਪਹਿਲਾਂ ਦੋਵੇਂ Neha Kakkar ਦੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਦੋਵਾਂ ਦੀ ਸੋਸ਼ਲ ਮੀਡੀਆ ‘ਤੇ ਚੰਗੀ ਫੈਨ ਫਾਲਵਿੰਗ ਹੈ ।





Himanshi Khurana ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਹੁਣ ਤੱਕ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ, ਜਿਵੇ Ohdi Shreaam ,Gabhru Nu Tarsengi , Kalla Sohna Nai , Gallan Mithiyan , Nakhra ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ।