Popular Countries

Karan Aujla ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ 'Sheikh' ਦਾ ਪੋਸਟਰ

By Harpreet Kaur . 20th March 2020 03:42pm
 Karan Aujla ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ 'Sheikh' ਦਾ ਪੋਸਟਰ


                      
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਅਤੇ ਅਦਾਕਾਰ Karan Aujla ਜੋ ਕਿ ਗੀਤਾਂ ਦੀ ਮਸ਼ੀਨ ਦੇ ਤੌਰ ‘ਤੇ ਜਾਣੇ ਜਾਂਦੇ ਹਨ ਅਤੇ ਹੁਣ ਹਿੱਟ ਗੀਤਾਂ ਦੀ ਮਸ਼ੀਨ ਬਣ ਚੁੱਕੇ ਹਨ। ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇਣ ਵਾਲੇ Karan Aujla ਹੁਣ ਇੱਕ ਵਾਰ ਫਿਰ ਆਪਣਾ ਨਵਾਂ ਗੀਤਾਂ ਲੈ ਕੇ ਦਰਸ਼ਕਾਂ ਦੇ ਰੁ ਬ ਰੁ ਹੋਣਗੇ। ਜਿਸਦੀ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਗੀਤ ਦੇ ਪੋਸਟਰ ਰਾਹੀਂ ਸਾਂਝੀ ਕੀਤੀ ਹੈ। ਇਹ ਗੀਤ ਦਾ ਪੋਸਟਰ ਸੋਸ਼ਲ ਮੀਡਿਆ ਤੇ ਖੂਬ ਛਾਇਆ ਹੋਇਆ ਹੈ 

ਤੁਸੀ ਇੱਕ ਨਜ਼ਰ ਮਾਰੋ। 



Karan Aujla ਦੇ ਨਵੇਂ ਗੀਤ ਦੇ ਕ੍ਰੇਡਿਟ ਦੀ ਗੱਲ ਕਰੀਏ ਤਾਂ ਇਸ ਗੀਤ ਦਾ ਸਿਰਲੇਖ ਹੈ 'Sheikh' ਇਸ ਗੀਤ ਨੂੰ Karan Aujla ਨੇ ਆਪਣੀ ਖੂਬਸੂਰਤ ਆਵਾਜ਼ ਨਾਲ ਸਿੰਗਾਰਿਆ ਹੈ ਅਤੇ ਇਸ ਗੀਤ ਦੇ ਬੋਲ ਵੀ ਖੁਦ Karan Aujla ਨੇ ਹੀ ਲਿਖੇ ਹਨ ਇਸ ਗੀਤ ਦਾ ਮਿਊਜ਼ਿਕ ਹਰ ਵਾਰ ਦੀ ਤਰਾਂ Deep Jandu ਨੇ ਹੀ ਦਿੱਤਾ ਹੈ। ਹਾਲ ਹੀ ਵਿੱਚ ਇਸ ਗੀਤ ਦਾ ਆਡੀਓ 'Darks Music' ਦੇ ਲੇਬਲ ਹੇਠ ਰਿਲੀਜ਼ ਕਰ ਦਿੱਤਾ ਗਿਆ ਸੀ। ਇਸ ਗੀਤ ਦੀ ਆਡੀਓ ਨੂੰ ਯੂਟਿਊਬ ਤੇ ਮਿਲੀਅਨ ਤੋਂ ਵੀ ਵੱਧ ਲੋਕਾਂ ਵਲੋਂ ਸੁਣਿਆ ਅਤੇ ਪਸੰਦ ਕੀਤਾ ਗਿਆ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ Karan Aujla ਵਲੋਂ ਇਸ ਗੀਤ ਦੀ ਵੀਡੀਓ ਨੂੰ ਵੀ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ। 





ਇਹ ਗੀਤ ਇੱਕ ਚੱਕਵੀ ਬੀਟ ਵਾਲਾ ਹੋਵੇਗਾ। ਦੱਸ ਦਈਏ Karan Aujla ਜਿਹੜੇ ਅੱਜ ਕੱਲ੍ਹ ਭਾਰਤ ਦੇ ਦੌਰੇ ‘ਤੇ ਹਨ ਅਤੇ ਲਗਾਤਾਰ ਲਾਈਵ ਸ਼ੋਅਜ਼ ਵਿੱਚ ਰੁੱਝੇ ਹੋਏ ਹਨ।ਉਹ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਨਵੇਂ ਗੀਤ ਦੀ ਜਾਣਕਾਰੀ ਸੋਸ਼ਲ ਮੀਡਿਆ ਰਾਹੀ ਆਪਣੇ ਪ੍ਰਸ਼ੰਸਕਾਂ ਨੂੰ ਦਿੰਦੇ ਰਹਿੰਦੇ ਹਨ ਉਹਨਾਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।



 

ਗੱਲ ਕਰੀਏ Karan Aujla ਦੇ ਪ੍ਰੋਜੈਕਟ ਦੀ ਤਾਂ ਉਹ ਗਾਇਕ ਹੋਣ ਦੇ ਨਾਲ ਗੀਤਕਾਰ ਵੀ ਨੇ। ਜਿਨ੍ਹਾਂ ਦੀ ਕਲਮ ਵਿੱਚੋ ਨਿਕਲੇ ਗੀਤ ਨਾਮੀ ਗਾਇਕ  Deep Jandu, Elly Mangat, Jassi Gill, Jazzy B, Gagan kokri ਅਤੇ Bohemia ਵਰਗੇ ਕਈ ਹੋਰ ਗਾਇਕਾਂ ਨਾਲ ਕੰਮ ਕੀਤਾ ਹੈ। 




 Karan Aujla ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਗੀਤ ਦਿੱਤੇ ਹਨ ਜੋ ਕਿ ਬਹੁਤ ਸੁਪਰਹਿੱਟ ਹਨ ਅਤੇ ਸਾਰੇ ਹੀ ਗੀਤ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਦੱਸਣਯੋਗ ਹੈ Karan Aujla ਨੇ ਪੰਜਾਬੀ ਇੰਡਸਟਰੀ ਨੂੰ Rim Vs Jhanjaar, Yaarian Ch Fikk, Hint, Facts, Hair, Ghoda, Na Na Na,Snitch ਵਰਗੇ ਕਈ ਗੀਤਾਂ ਨਾਲ ਆਪਣੇ ਫੈਨਜ਼ ਦਾ ਮਨੋਰੰਜਨ ਕਰ ਚੁਕੇ ਹਨ।