ਪੰਜਾਬੀ ਮਸ਼ਹੂਰ ਗਾਇਕ Prabh Gill ਨੇ ਵੱਖਰੇ-ਵੱਖਰੇ ਗੀਤਾਂ ਨਾਲ ਦੇਸ਼ਾਂ-ਵਿਦੇਸ਼ਾਂ ‘ਚ ਖਾਸੀ ਪ੍ਰਸਿੱਧੀ ਖੱਟੀ ਹੈ। ਤੁਹਾਨੂੰ ਦਸ ਦੇਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਰੋਮਾਂਟਿਕ ਗੀਤਾਂ ਦੇ ਬਾਦਸ਼ਾਹ Prabh Gill ਜੋ ਕਿ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਉਨ੍ਹਾਂ ਨੇ ਆਪਣੇ ਨਵੇਂ ਗੀਤ (PAISA VS YAAR) ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਇਹ ਸਿਰਫ਼ ਗੀਤ ਨਹੀਂ ਸੱਚ ਹੈ’ । ਗੀਤ ਦੇ ਪੋਸਟਰ ਉੱਤੇ ਵੱਖ-ਵੱਖ ਦੇਸ਼ਾਂ ਦੇ ਨੋਟ ਦੇਖਣ ਨੂੰ ਮਿਲ ਰਹੇ ਨੇ । ਪੋਸਟਰ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।
ਦੇਖੋ ਪੋਸਟਰ,
ਇਸ ਗੀਤ ਦੇ ਬੋਲ ਖ਼ੁਦ Prabh Gill ਤੇ Daljit chiti ਨੇ ਮਿਲ ਕੇ ਲਿਖੇ ਨੇ । ਇਸ ਗੀਤ ਨੂੰ ਸੰਗੀਤਕ ਧੁਨਾਂ ਦੇ ਨਾਲ ਸਜਾਉਣਗੇ ਸਿਲਵਰ ਕੁਆਈਨ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਵਿਚਕਾਰ ਹੋਵੇਗਾ । ਪ੍ਰਸ਼ੰਸਕਾਂ ਨੂੰ ਉਹਨਾਂ ਦੇ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ ।
ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ Prabh Gill ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਵੇ Love You Oye , Sajjna Je Sambhall Gya, Pehli Vaar ਵਰਗੇ ਆਦਿ ਜਿਹਨਾਂ ਨੂੰ ਦਰਸ਼ਕਾਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ Prabh Gill ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ ।