ਪੰਜਾਬੀ ਇੰਡਸਟਰੀ ਦੀ Jasmine Sandlas ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਆ ਰਹੇ ਨੇ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।Jasmine Sandlas ਨੇ ਇੱਕ ਹੋਰ ਗੀਤ ਰਿਲੀਜ਼ ਕੀਤਾ ਹੈ ।ਜਿਸ ਨੂੰ 'Barsaat' ਟਾਈਟਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਇਹ ਗਾਣਾ ਬਹੁਤ ਹੀ ਖ਼ਾਸ ਵਿਅਕਤੀ ਲਈ ਲਿਖਿਆ ਗਿਆ ਸੀ ਸ਼ਾਇਦ ਮੈਂ ਉਸ ਨੂੰ ਮਿਲ ਗਈ ਹਾਂ, ਸ਼ਾਇਦ ਉਹ ਮੈਨੂੰ ਨਹੀਂ ਮਿਲਿਆ। ਸਮਾਂ ਦੱਸੇਗਾ, ਮੈਂ ਬਹੁਤ ਖੁਸ਼ ਹਾਂ ਕਿ ਮੈਂ ਇਹ ਗਾਣਾ ਲਿਖਿਆ ਹੈ 'Barsaat '।
ਗੀਤ ਦੇ ਕ੍ਰੇਡਿਟ ਦੀ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਖੁਦ Jasmine Sandlas ਨੇ ਲਿਖੇ ਨੇ ਅਤੇ ਮਿਊਜ਼ਿਕ ਇਟੈਂਸ ਨੇ ਦਿੱਤਾ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Jasmine Sandlas ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਿਵੇ ਕਿ Buhe Bariyan, Guglu Muglu, Raat Jashan Di , Illegal Weapon ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।