Popular Countries

ਪੰਜਾਬੀ ਗਾਇਕ Tarsem Jassar ਦਾ ਨਵਾਂ ਗਾਣਾ ਹੋਇਆ ਰਿਲੀਜ਼ , ਮੌਜੂਦਾ ਹਲਾਤਾਂ ਨੂੰ ਬਿਆਨ ਕਰਦਾ ਹੈ ਇਹ ਨਵਾਂ ਗਾਣਾ ‘Fix Match ’

By Harpreet Kaur . 7th October 2020 11:07am
ਪੰਜਾਬੀ ਗਾਇਕ Tarsem Jassar  ਦਾ ਨਵਾਂ ਗਾਣਾ ਹੋਇਆ ਰਿਲੀਜ਼ , ਮੌਜੂਦਾ ਹਲਾਤਾਂ ਨੂੰ ਬਿਆਨ ਕਰਦਾ ਹੈ ਇਹ ਨਵਾਂ ਗਾਣਾ ‘Fix Match ’




ਪੰਜਾਬੀ ਸੁਪਰਸਟਾਰ ਗਾਇਕ Tarsem Jassar  ਜਿਹਨਾਂ ਦੀ ਕਾਫੀ ਫੈਨ ਫਲੋਈਂਗ ਹੈ ਤੇ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਜੀ ਹਾਂ ਪੰਜਾਬੀ ਗਾਇਕ Tarsem Jassar  ਦਾ ਨਵਾਂ ਗਾਣਾ ਰਿਲੀਜ਼ ਹੋਇਆ ਹੈ । ‘Fix Match ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਹੋ ਗਈ ਹੈ । 





ਗੀਤ ਦੇ ਬੋਲ ਹਰ ਇੱਕ ਦੇ ਦਿਲ ਤੇ ਟੀਸ ਕਰਦੇ ਹਨ । ਇਸ ਗੀਤ ਰਾਹੀਂ Tarsem Jassar ਨੇ ਪੰਜਾਬ ਵਿੱਚ ਪੈਦਾ ਹੋਏ ਹਲਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ।




ਉਹਨਾਂ ਨੇ ਦੱਸਿਆ ਹੈ ਕਿ ਹਲਾਤ ਕਿਸ ਤਰ੍ਹਾਂ ਦੇ ਵੀ ਹੋਣ ਮਰਦਾ ਆਮ ਬੰਦਾ ਹੀ ਹੈ ਕਿਉਂਕਿ ਸਭ ਕੁਝ ਪਹਿਲਾਂ ਹੀ ਫ਼ਿਕਸ ਹੋਇਆ ਹੁੰਦਾ ਹੈ । ਸਮੇਂ ਦੀਆਂ ਸਰਕਾਰਾਂ ਵੱਡੇ ਉਦਯੋਗਪਤੀ ਨੂੰ ਫਾਇਦਾ ਪਹੁੰਚਾਉਂਦੀਆਂ ਹਨ ਪਰ ਉਹਨਾਂ ਨੂੰ ਖੁਦਕੁਸ਼ੀਆਂ ਕਰਦੇ ਕਿਸਾਨ ਨਹੀਂ ਦਿਖਾਈ ਦਿੰਦੇ ।



ਆਪਣੇ ਇਸ ਗੀਤ ਰਾਹੀਂ Tarsem Jassar ਨੇ ਕੁਝ ਹੋਰ ਪੱਖਾਂ ਨੂੰ ਵੀ ਪੇਸ਼ ਕੀਤਾ ਹੈ । ਗੀਤ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਖੁਦ Tarsem Jassar ਨੇ ਹੀ ਲਿਖੇ ਹਨ ਜਦੋਂ ਕਿ ਮਿਉਜ਼ਿਕ Hiten ਨੇ ਤਿਆਰ ਕੀਤਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ Tarsem Jassar ਦਾ ‘ਧਰਨਾ’ ਗਾਣਾ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।