ਆਪਣੇ ਗੀਤਾਂ ਨਾਲ ਪੰਜਾਬੀ ਸੰਗੀਤ ਜਗਤ ‘ਚ ਇਕ ਵੱਖਰੀ ਪਛਾਣ ਬਣਾਉਣ ਵਾਲੇ ਨੌਜਵਾਨ ਗਾਇਕ Rajvir Jawanda ਅੱਜ ਪਾਲੀਵੁਡ ਇੰਡਸਟਰੀ ਦੇ ਮੰਨੇ – ਪ੍ਰਮੰਨੇ ਗਾਇਕ ਹਨ। ਉਹਨਾਂ ਦਾ ਹਰ ਇਕ ਨਵਾਂ ਗੀਤ ਦਰਸ਼ਕਾਂ ਦੀ ਜ਼ੁਬਾਨ ‘ਤੇ ਚੜ੍ਹ ਜਾਂਦਾ ਹੈ ਤੇ ਇਸ ਦੇ ਨਾਲ ਹੀ ਹੁਣ ਉਹ ਨਵਾਂ ਗੀਤ ਲੈ ਕੇ ਬਹੁਤ ਜਲਦ ਦਰਸ਼ਕਾਂ ਦੇ ਨਾਲ ਰੁ ਬੁ ਰੁ ਹੋਣਗੇ , ਜਿਸਦੀ ਜਾਣਕਾਰੀ ਉਹਨਾਂ ਵਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪੋਸਟਰ ਰਾਹੀਂ ਸਾਂਝੀ ਕੀਤੀ ਗਈ ਹੈ।
ਦੇਖੋ ਪੋਸਟਰ
ਇਸ ਗੀਤ ਨੂੰ Rajvir Jawanda ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਗਾਇਆ ਹੈ ਇਸ ਗੀਤ ਦੇ ਬਾਰੇ ਸਾਡੇ ਨਾਲ ਹੋਰ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਪਰ ਇਹ ਗੀਤ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ।
ਗੱਲ ਕਰੀਏ Rajvir Jawanda ਦੇ ਵਰਕ ਫਰੰਟ ਦੀ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਹਨਾਂ ਨੂੰ ਦਰਸ਼ਕਾਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ Rajvir Jawanda ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ । ਜੋ ਕਿ ਯਾਦਗਾਰ ਹੋ ਨਿੱਬੜੇ ਹਨ ਅਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।
ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਹਾਲ ਹੀ 'ਚ ਉਹਨਾਂ ਦਾ ਧਾਰਮਿਕ ਗੀਤ 'Kamla' ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਦਰਸ਼ਕਾ ਵੱਲੋ ਖੂਬ ਹੰਗਾਰਾ ਮਿਲ ਰਿਹਾ ਹੈ।