ਪੰਜਾਬੀ ਗਾਇਕ Roshan Prince ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । 'Bewafaiyan' ਟਾਈਟਲ ਹੇਠ ਉਹ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ Roshan Prince ਨੇ ਆਪਣੀ ਮਿੱਠੀ ਆਵਾਜ਼ ‘ਚ ਗਾਇਆ ਹੈ ।
ਤੁਸੀ ਦੇਖੋ ,
ਜੇ ਗੱਲ ਕਰੀਆ ਗੀਤ ਦੇ ਬੋਲਾਂ ਦੀ ਤਾਂ ਉਹ Bunty Bhullar ਨੇ ਲਿਖੇ ਨੇ ਤੇ ਮਿਊਜ਼ਿਕ ਬਲੈਕ ਵਾਇਰਸ ਨੇ ਦਿੱਤਾ ਹੈ । ਗੀਤ ਦਾ ਸ਼ਾਨਦਾਰ ਵੀਡੀਓ Director MG ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ Roshan Prince ਤੇ ਫੀਮੇਲ ਮਾਡਲ Sonal Singh। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।
ਜੇ ਗੱਲ ਕਰੀਏ Roshan Prince ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।