Popular Countries

Sunanda Sharma ਕਰ ਰਹੀ ਹੈ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਦੀ ਮਦਦ, ਵੀਡੀਓ ਕੀਤਾ ਸਾਂਝਾ

By Harpreet Kaur . 3rd April 2020 11:17am
Sunanda Sharma ਕਰ ਰਹੀ ਹੈ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਦੀ ਮਦਦ, ਵੀਡੀਓ ਕੀਤਾ ਸਾਂਝਾ



ਕੋਰੋਨਾ ਵਾਇਰਸ ਦੇ ਕਹਿਰ ਕਾਰਨ ਵਿਦੇਸ਼ਾਂ ‘ਚ ਹੁਣ ਤੱਕ ਲੱਖਾਂ ਦੀ ਗਿਣਤੀ ‘ਚ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਬੀਮਾਰੀ ਨੇ ਹੁਣ ਭਾਰਤ ‘ਚ ਵੀ ਆਪਣੇ ਪੈਰ ਪਸਾਰ ਲਏ ਹਨ । ਜਿਸ ਤੋਂ ਬਾਅਦ ‘ਚ ਦੇਸ਼ ਦੇ ਪ੍ਰਧਾਨ ਮੰਤਰੀ Narendra Modi ਵੱਲੋਂ 21 ਦਿਨਾਂ ਦਾ ਬੰਦ ਦਾ ਸੱਦਾ ਦਿੱਤਾ ਗਿਆ ਸੀ । ਇਸ ਲਾਕ ਡਾਊਨ ਨੂੰ ਲੋਕ ਨਿਭਾ ਰਹੇ ਹਨ ਅਤੇ ਆਪਣੇ ਘਰਾਂ ‘ਚ ਹੀ ਕੈਦ ਹੋ ਕੇ ਰਹਿ ਗਏ ਹਨ,  ਕਿਉਂਕਿ ਇਸ ਬੀਮਾਰੀ ਦਾ ਕੋਈ ਇਲਾਜ ਨਹੀਂ ਹੈ ।


View this post on Instagram

Lemme stop you there 🌸

A post shared by Sunanda Sharma (@sunanda_ss) on



ਇਸ ਲਈ ਜ਼ਰੂਰੀ ਹੈ ਕਿ ਅਹਿਤਿਆਤ ਰੱਖਿਆ ਜਾਵੇ । ਇਸ ਲਾਕ ਡਾਊਨ ਕਾਰਨ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਗਰੀਬ ਲੋਕਾਂ ਨੂੰ ਰੋਜ਼ੀ ਰੋਟੀ ਦੀ ਚਿੰਤਾ ਸਤਾਉਣ ਲੱਗ ਪਈ ਹੈ । ਅਜਿਹੇ ‘ਚ ਪੰਜਾਬ ‘ਚ ਕਈ ਲੋਕ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਇਨ੍ਹਾਂ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਨੂੰ ਰਾਸ਼ਨ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਜਾ ਰਿਹਾ ਹੈ ।




ਉੱਧਰ ਹੀ  ਪਾਲੀਵੁਡ ਦੀ ਸਿੰਗਰ Sunanda Sharma ਜਿਹਨਾਂ ਨੇ ਬਹੁਤ ਹੀ ਘੱਟ ਸਮੇਂ ‘ਚ ਖਾਸੀ ਪ੍ਰਸਿੱਧੀ ਹਾਸਿਲ ਕਰ ਲਈ ਹੈ। ਉਹਨਾਂ ਦਾ ਵੀ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਹ ਜ਼ਰੂਰਤਮੰਦ ਲੋਕਾਂ ਦੇ ਘਰ ‘ਚ ਜਾ ਕੇ ਉਹਨਾਂ ਨੂੰ ਖਾਣਾ ਵੰਡਦੇ ਹੋਏ ਨਜ਼ਰ ਆ ਰਹੇ ਨੇ ਅਤੇ ਖੁਦ ਵੀ ਉਹਨਾਂ ਨਾਲ ਬੈਠ ਕੇ ਖਾਣਾ ਖਾਂਦੇ ਨਜ਼ਰ ਆਏ । Sunanda Sharma  ਦਾ ਇਹ ਵੀਡੀਓ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਅਤੇ ਉਹ ਇਸ ਵੀਡੀਓ ‘ਤੇ ਲਗਾਤਾਰ ਕਮੈਂਟ ਕਰ ਰਹੇ ਨੇ ਅਤੇ ਸ਼ੇਅਰ ਕਰ ਰਹੇ ਨੇ । ਇਸ ਤੋਂ ਇਲਾਵਾ ਪਾਲੀਵੁੱਡ ਦੇ ਹੋਰ ਕਈ ਕਲਾਕਾਰ ਵੀ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ।

ਤੁਸੀ ਇੱਕ ਨਜ਼ਰ ਮਾਰੋ। 



Sunanda Sharma ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ। ਗਾਇਕੀ ਦੇ ਨਾਲ –ਨਾਲ ਉਹਨਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਆਪਣਾ ਹੁਨਰ ਵਿਖਾ ਚੁੱਕੀ ਹੈ।ਜੇਕਰ ਗੱਲ ਕੀਤੀ ਜਾਏ Sunanda ਦੇ ਵਰਕਫਰੰਟ ਦੀ ਤਾਂ ਉਹ ਆਪਣੇ ਪ੍ਰੋਜੈਜਟਸ ਬਾਰੇ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ ਜ਼ਰੀਏ ਅਪਡੇਟ ਕਰਦੀ ਰਹਿੰਦੀ ਹੈ। Sunanda ਦੀ ਗਾਇਕੀ ਨੂੰ ਜਿੰਨਾ ਪਸੰਦ ਕੀਤਾ ਜਾਂਦਾ ਹੈ ਉਸੇ ਹੀ ਤਰ੍ਹਾਂ ਉਹਨਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ।