ਪਾਲੀਵੁੱਡ ਦੀ ਮਸ਼ਹੂਰ ਮਾਡਲ ਅਤੇ ਗਾਇਕਾ Himanshi Khurana ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਨਵੇਂ ਗੀਤ 'Afsos Karoge' ਦਾ ਪੋਸਟਰ ਸਾਂਝਾ ਕੀਤਾ ਹੈ।
ਆਓ ਦੇਖੋ ਇਸ ਗੀਤ ਦੇ ਪੋਸਟਰ ਨੂੰ।
ਪੋਸਟਰ ਦੀ ਗੱਲ ਕਰੀਏ ਤਾਂ ਇਸ ਪੋਸਟ ਉੱਤੇ ਫੈਨਜ਼ ਮੈਸੇਜ ਕਰਕੇ Himanshi Khurana ਤੇ asim riaz ਨੂੰ ਮੁਬਾਰਕਾਂ ਦੇ ਰਹੇ ਨੇ । ਹੁਣ ਤੱਕ ਪੰਜ ਲੱਖ ਤੋਂ ਵੱਧ ਲਾਈਕਸ ਇਸ ਪੋਸਟਰ ਨੂੰ ਆ ਚੁੱਕੇ ਨੇ । Asim Riaz ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। ਇੱਕ ਵਾਰ ਫਿਰ ਤੋਂ ਇਹ ਜੋੜੀ ਇਕੱਠੀ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਵੇਗੀ । ਇਸ ਤੋਂ ਪਹਿਲਾਂ ਦੋਵੇਂ Arijit Singh ਦੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਦੋਵਾਂ ਦੀ ਸੋਸ਼ਲ ਮੀਡੀਆ ‘ਤੇ ਚੰਗੀ ਫੈਨ ਫਾਲਵਿੰਗ ਹੈ ।
Himanshi Khurana ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਹੁਣ ਤੱਕ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ, ਜਿਵੇ Ohdi Shreaam ,Gabhru Nu Tarsengi , Kalla Sohna Nai , Gallan Mithiyan , Nakhra ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ।